ਬੇਅਦਬੀ ਮਾਮਲਾ: ਭਾਈ ਮੰਡ ਵੱਲੋਂ ਕੈਪਟਨ ਨੂੰ ਸ੍ਰੀ ਅਕਾਲ ਤਖ਼ਤ ’ਤੇ ਹਾਜ਼ਰ ਹੋਣ ਦਾ ਇਕ ਹੋਰ ਮੌਕਾ
ਬੇਅਦਬੀ ਮਾਮਲਾ: ਭਾਈ ਮੰਡ ਵੱਲੋਂ ਕੈਪਟਨ ਨੂੰ ਸ੍ਰੀ ਅਕਾਲ ਤਖ਼ਤ ’ਤੇ ਹਾਜ਼ਰ ਹੋਣ ਦਾ ਇਕ ਹੋਰ ਮੌਕਾ
ਅੰਮ੍ਰਿਤਸਰ-ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬੇਅਦਬੀ ਮਾਮਲੇ ਵਿੱਚ ਵਾਅਦਾਖ਼ਿਲਾਫ਼ੀ ਕਰਨ ਦੇ ਦੋਸ਼ ਹੇਠ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਹੋਰ ਮੌਕਾ ਦਿੰਦਿਆਂ 4 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਦੇ ਆਦੇਸ਼ ਦਿੱਤੇ ਹਨ। ਇੱਥੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਦੇ ਬਾਹਰ ਮੀਡੀਆ ਨਾਲ ਗੱਲਬਾਤ ਦੌਰਾਨ ਭਾਈ ਮੰਡ ਨੇ ਕਿਹਾ ਕਿ ਪੰਥਕ ਰਵਾਇਤਾਂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਪੱਖ ਸਪੱਸ਼ਟ ਕਰਨ ਲਈ ਇਕ ਹੋਰ ਮੌਕਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ 4 ਅਕਤੂਬਰ ਨੂੰ ਇੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦੀ ਹਦਾਇਤ ਕੀਤੀ ਗਈ ਹੈ।



.jpg)














