ਅਦਾਕਾਰ ਤੇ ਕਾਮੇਡੀਅਨ ਜਸਵਿੰਦਰ ਭੱਲਾ ਦਾ ਦੇਹਾਂਤ
ਅਦਾਕਾਰ ਤੇ ਕਾਮੇਡੀਅਨ ਜਸਵਿੰਦਰ ਭੱਲਾ ਦਾ ਦੇਹਾਂਤ
ਅਦਾਕਾਰ ਅਤੇ ਕਾਮੇਡੀਅਨ ਜਸਵਿੰਦਰ ਭੱਲਾ ਦਾ 65 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਨਾਲ ਪੰਜਾਬੀ ਮਨੋਰੰਜਨ ਜਗਤ ਸੋਗ ਵਿੱਚ ਹੈ। ਜਸਵਿੰਦਰ ਭੱਲਾ ਨੂੰ ਪੰਜਾਬੀ ਸਿਨੇਮਾ ਵਿੱਚ ਆਪਣੇ ਕਾਮੇਡੀ ਸੁਭਾਅ ਅਤੇ ਅਭੁੱਲ ਭੂਮਿਕਾਵਾਂ ਲਈ ਜਾਣਿਆ ਜਾਂਦਾ ਹੈ। ਭੱਲਾ ਫਿਲਮ ਅਤੇ ਸਟੇਜ ਦੋਵਾਂ ਵਿੱਚ ਇੱਕ ਸਥਾਈ ਵਿਰਾਸਤ ਛੱਡ ਗਏ ਹਨ। ਰਿਪੋਰਟਾਂ ਅਨੁਸਾਰ, ਭੱਲਾ ਨੇ ਵੀਰਵਾਰ ਸਵੇਰੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਪਿਛਲੇ ਕੁਝ ਸਮੇਂ ਤੋਂ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ 23 ਅਗਸਤ ਨੂੰ ਮੁਹਾਲੀ ਦੇ ਬਲੌਂਗੀ ਸਥਿਤ ਸ਼ਮਸ਼ਾਨਘਾਟ ਵਿਖੇ ਹੋਵੇਗਾ।



.jpg)














