ਰੂਸ ਤੋਂ ਤੇਲ ਨਹੀਂ ਖਰੀਦੇਗਾ ਭਾਰਤ, ਪ੍ਰਧਾਨ ਮੰਤਰੀ ਮੋਦੀ ਨੇ ਭਰੋਸਾ ਦਿੱਤਾ: ਟਰੰਪ

ਰੂਸ ਤੋਂ ਤੇਲ ਨਹੀਂ ਖਰੀਦੇਗਾ ਭਾਰਤ, ਪ੍ਰਧਾਨ ਮੰਤਰੀ ਮੋਦੀ ਨੇ ਭਰੋਸਾ ਦਿੱਤਾ: ਟਰੰਪ

ਰੂਸ ਤੋਂ ਤੇਲ ਨਹੀਂ ਖਰੀਦੇਗਾ ਭਾਰਤ, ਪ੍ਰਧਾਨ ਮੰਤਰੀ ਮੋਦੀ ਨੇ ਭਰੋਸਾ ਦਿੱਤਾ: ਟਰੰਪ 
ਵਾਸ਼ਿੰਗਟਨ-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ (ਸਥਾਨਕ ਸਮੇਂ ਮੁਤਾਬਕ) ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਭਾਰਤ ਰੂਸ ਤੋਂ ਤੇਲ ਖਰੀਦਣਾ ਬੰਦ ਕਰ ਦੇਵੇਗਾ। ਟਰੰਪ ਨੇ ਇਸ ਭਰੋਸੇ ਨੂੰ ਮਾਸਕੋ ’ਤੇ ਆਲਮੀ ਦਬਾਅ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਵਿਚ ‘ਵੱਡੀ ਪੇਸ਼ਕਦਮੀ’ ਦੱਸਿਆ ਹੈ।
ਟਰੰਪ ਨੇ ਓਵਲ ਦਫ਼ਤਰ ਵਿਚ ਐੰੱਫਬੀਆਈ ਡਾਇਰੈਕਟਰ ਕਾਸ਼ ਪਟੇਲ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਇਹ ਟਿੱਪਣੀ ਕੀਤੀ। ਦੋਵਾਂ ਨੇ ਹਿੰਸਕ ਅਪਰਾਧਾਂ ਨੂੰ ਨੱਥ ਪਾਉਣ ਲਈ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ’ਤੇ ਚਾਨਣਾ ਪਾਇਆ।

Radio Mirchi