ਕੌਂਸਲ ਚੋਣਾਂ ਮੁਲਤਵੀ ਕਰਨ ਦੀ ਅਪੀਲ ਨਾਲ ਭਾਜਪਾ ਦਾ ਡਰ ਨਸ਼ਰ ਹੋਇਆ: ਕੈਪਟਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਵੱਲੋਂ ਸੂਬੇ ਅੰਦਰ ਕਾਨੂੰਨ ਅਤੇ ਸ਼ਾਂਤੀ ਦੀ ਸਥਿਤੀ ਖਰਾਬ ਹੋਣ ਸਬੰਧੀ ‘ਨਿਰਮੂਲ ਤੱਥਾਂ’ ਦੇ ਆਧਾਰ ’ਤੇ ਰਾਜਪਾਲ ਨੂੰ ਨਗਰ ਕੌਂਸਲ ਚੋਣਾਂ ਰੱਦ ਕਰਨ ਦੀ ਕੀਤੀ ਗਈ ਅਪੀਲ ਨਾਲ ਪਾਰਟੀ ਦੇ ਆਗੂਆਂ ਦਾ ਡਰ ਪੂਰਨ ਤੌਰ ’ਤੇ ਨਸ਼ਰ ਹੋ ਗਿਆ ਹੈ। ਉਨ੍ਹਾਂ ਕਿਹਾ, ‘ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਲੋਕਾਂ ਦੇ ਗੁੱਸੇ ਨੂੰ ਦੇਖਦਿਆਂ ਭਗਵੀਂ ਪਾਰਟੀ ਦੇ ਨੇਤਾਵਾਂ ਨੂੰ ਇਨ੍ਹਾਂ ਚੋਣਾਂ ਵਿੱਚ ਲੋਕ ਰੋਹ ਦਾ ਸਾਹਮਣਾ ਹੋਣ ਦਾ ਡਰ ਸਤਾ ਰਿਹਾ ਹੈ।’ ਜ਼ਿਕਰਯੋਗ ਹੈ ਕਿ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਬੁੱਧਵਾਰ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਮਿਲ ਕੇ ਪੰਜਾਬ ਵਿੱਚ ਕਾਨੂੰਨ ਅਤੇ ਸ਼ਾਂਤੀ ਸਥਿਤੀ ਕਥਿਤ ਖਰਾਬ ਹੋਣ ਦਾ ਹਵਾਲਾ ਦੇ ਕੇ 2021 ’ਚ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਮੁਲਤਵੀ ਕਰਨ ਦੀ ਅਪੀਲ ਕੀਤੀ ਸੀ। -



.jpg)














